More
    HomePunjabi Newsਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸਲੋਕੁ ਮ: ੩ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥

    ਵਿਆਖਿਆ:- (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ – ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। 19-01-24,ਅੰਗ:-643

    RELATED ARTICLES

    Most Popular

    Recent Comments