ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥
ਵਿਆਖਿਆ :- ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ । (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ । ੧ । 21-02-24, ਅੰਗ:-554