HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥

ਵਿਆਖਿਆ :- ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ;(ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ ( ਦੋਹੀਂ ਧਿਰੀਂ ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। 22-02-24, ਅੰਗ :587

RELATED ARTICLES

Most Popular

Recent Comments