Monday, July 8, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੩ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥

ਵਿਆਖਿਆ:- ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ 23-02-24, ਅੰਗ:-664

RELATED ARTICLES

Most Popular

Recent Comments