HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

ਵਿਆਖਿਆ :- ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ।੧।23-03-24, ਅੰਗ:-561

RELATED ARTICLES

Most Popular

Recent Comments