Saturday, July 27, 2024
HomePunjabi Newsਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ॥

ਵਿਆਖਿਆ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ॥ 22-01-24, ਅੰਗ:-729

RELATED ARTICLES

Most Popular

Recent Comments