HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਹੁਕਮਨਾਮਾ ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ॥ਰਹਾਉ॥

ਵਿਆਖਿਆ :- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ । ਰਹਾਉ।
03-04-24, ਅੰਗ :-682

RELATED ARTICLES

Most Popular

Recent Comments