HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੪ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਵਿਆਖਿਆ:- ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ| ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। 11-04-24, ਅੰਗ:-670

RELATED ARTICLES

Most Popular

Recent Comments