More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ॥੧॥ਰਹਾਉ॥

    ਵਿਆਖਿਆ :- ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।੧। ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ। ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ।੧।ਰਹਾਉ।23-06-24ਅੰਗ:-833

    RELATED ARTICLES

    Most Popular

    Recent Comments