Friday, July 5, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਬੈਰਾੜੀ ਮਹਲਾ ੪ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

ਵਿਆਖਿਆ:- ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ| ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥28-06-24, ਅੰਗ:-719

RELATED ARTICLES

Most Popular

Recent Comments