HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸਲੋਕੁ ਮ: ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥

ਵਿਆਖਿਆ:- ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ। ਅੰਗ:-644

RELATED ARTICLES

Most Popular

Recent Comments