Sunday, July 7, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਟੋਡੀ ਮਹਲਾ ੫ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

ਵਿਆਖਿਆ:- ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ- ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ । ੧। 24-01-24, ਅੰਗ:-711

RELATED ARTICLES

Most Popular

Recent Comments