Friday, July 5, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

੬ ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥

ਵਿਆਖਿਆ:- ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥ 25-01-24, ਅੰਗ:-721

RELATED ARTICLES

Most Popular

Recent Comments