Friday, July 5, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਤਿਲੰਗ ਮਹਲਾ ੪ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥

ਵਿਆਖਿਆ:- ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ| ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ॥੧॥ ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ॥ ਰਹਾਉ॥ ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ| ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ॥੨॥ 26-01-24, ਅੰਗ:-725

RELATED ARTICLES

Most Popular

Recent Comments