ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੁੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ॥੧॥ਵਿਆਖਿਆ :- ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। ਅੰਗ:-656
ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ
RELATED ARTICLES