ਸਲੋਕੁ ਮ: ੩ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥
ਵਿਆਖਿਆ: – ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ। ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮੱਤ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ ॥੧॥ ਅੰਗ:-648