HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੩ ॥ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ॥ਰਹਾਉ॥

ਵਿਆਖਿਆ :-ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾ ਹੁੰਦਾ ਹੈ,ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ(ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ(ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਅੰਗ, 664

RELATED ARTICLES

Most Popular

Recent Comments