HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੫ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

ਵਿਆਖਿਆ:- (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧। ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ|
ਅੰਗ:-678

RELATED ARTICLES

Most Popular

Recent Comments