HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥ ੧ ॥ ਰਹਾਉ ॥

ਵਿਆਖਿਆ :-(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧। ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।੧।ਰਹਾਉ। ਅੰਗ:-489

RELATED ARTICLES

Most Popular

Recent Comments