ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥
ਵਿਆਖਿਆ :-(ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਅੰਗ:-446