More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀ ਜੀ ਐ॥

    ਵਿਆਖਿਆ :-ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਅੰਗ:-545

    RELATED ARTICLES

    Most Popular

    Recent Comments