HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥ ੧ ॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ॥੧॥

ਵਿਆਖਿਆ:-(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧।ਅੰਗ:-823

RELATED ARTICLES

Most Popular

Recent Comments