More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸੋਰਠਿ ਮਹਲਾ ੫ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥

    ਵਿਆਖਿਆ:-(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ॥ਅੰਗ:-613

    RELATED ARTICLES

    Most Popular

    Recent Comments