HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥

ਵਿਆਖਿਆ 🙁 ਹੇ ਭਾਈ ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ – ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ -ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ ) ਵਿਚਾਰਦਾ ਰਹਿੰਦਾ ਹੈ।ਰਹਾਉ । ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, ( ਜਗਤ ਦੇ ) ਸਾਰੇ ਜੀਵ ( ਉਸ ਦਾ ਦਰਸਨ ਕਰਨਾ ) ਚਾਹੁੰਦੇ ਹਨ । ੧ ।ਅੰਗ:-807

RELATED ARTICLES

Most Popular

Recent Comments