HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

ਵਿਆਖਿਆ:-ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ| ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।ਅੰਗ:-713

RELATED ARTICLES

Most Popular

Recent Comments