HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥ ੧ ॥

ਵਿਆਖਿਆ :- ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ ।੧। ਅੰਗ:-648

RELATED ARTICLES

Most Popular

Recent Comments