HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੫ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

ਵਿਆਖਿਆ:-ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ। ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ। ੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ। ਰਹਾਉ।ਅੰਗ:-676

RELATED ARTICLES

Most Popular

Recent Comments