HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨ ਬਲਿ ਜਾਉ ॥ ਅਨਦ ਸੁਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ॥

ਵਿਆਖਿਆ :-ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਪ੍ਰਾਪਤ ਕਰ ਲਿਆ ਹੈ (ਇਸ ਵਾਸਤੇ) ਉਸ (ਸਾਧ ਸੰਗਤਿ) ਤੋਂ ਕਦੇ ਪਰੇ ਨਹੀਂ ਭੱਜਦਾ। (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਆਪਣੇ ਪ੍ਰਭੂ ਦਾ ਹਰ ਵੇਲੇ ਸਿਮਰਨ ਕਰ ਕੇ (ਅਜੇਹੀ ਅਵਸਥਾ ਤੇ ਪਹੁੰਚ ਗਿਆ ਹਾਂ ਕਿ ਮੇਰੇ ਅੰਦਰੋਂ) ਦੁੱਖਾਂ ਦਾ ਟਿਕਾਣਾ ਹੀ ਦੂਰ ਹੋ ਗਿਆ ਹੈ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਮੈਂ (ਆਪਣੇ ਗੁਰੂ ਦੇ) ਚਰਨਾਂ ਤੋਂ ਸਦਕੇ ਜਾਂਦਾ ਹਾਂ। ਗੁਰੂ ਦਾ ਦਰਸਨ ਕਰ ਕੇ ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ, ਤੇ ਮੇਰੇ ਅੰਦਰ ਸਾਰੇ ਆਨੰਦ, ਸਾਰੇ ਸੁਖ ਸਾਰੇ ਚਾਉ-ਹੁਲਾਰੇ ਬਣੇ ਰਹਿੰਦੇ ਹਨ।੧।ਰਹਾਉ। ਅੰਗ:-818

RELATED ARTICLES

Most Popular

Recent Comments