HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥ ੧ ॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥ ੧ ॥ ਰਹਾਉ ॥

ਵਿਆਖਿਆ :- (ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ – ਠਾਰ ਹੋਇਆ ਹੈ ।੧। ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ।੧।ਰਹਾਉ। 17-04-24, ਅੰਗ :-817

RELATED ARTICLES

Most Popular

Recent Comments