ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿਗੁਰ ਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥
ਵਿਆਖਿਆ :-ਜਿਸ (ਪ੍ਰਭੂ) ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹਵਡਿਆਉਣ- ਜੋਗ ਹੈ। (ਕਿਉਂਕਿ ਉਹੀ) ਸਦਾ ਕਾਇਮ ਰਹਿਣ ਵਾਲਾ ਹੈ। (ਜੀਵ ਵਿਚਾਰੇ ਦੀ ਕੋਈਪਾਂਇਆਂ ਨਹੀਂ) ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਜਦੋਂ ਇਸ ਦੀ ਉਮਰ ਦੀ ਪਿਆਲੀ ਭਰਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ।ਅੰਗ:-578