HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਵਡਹੰਸੁ ਮਹਲਾ ੩ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ਰਹਾਉ॥

ਵਿਆਖਿਆ:-ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ ਮਾਇਆ ਦੀ ਤ੍ਰਿਸ਼ਨਾ ਵਲੋਂ ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ। ਅੰਗ:-560

RELATED ARTICLES

Most Popular

Recent Comments