More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸੂਹੀ ਮਹਲਾ ੫ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

    ਵਿਆਖਿਆ:- ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ । ੧। ਰਹਾਉ।18-04-24, ਅੰਗ:-740

    RELATED ARTICLES

    Most Popular

    Recent Comments