HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸੂਹੀ ਮਹਲਾ ੩ ॥ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥

ਵਿਆਖਿਆ :-ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ)ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਅੰਗ:-771

RELATED ARTICLES

Most Popular

Recent Comments