HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ॥੨॥

ਵਿਆਖਿਆ :-ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।ਅੰਗ:-706

RELATED ARTICLES

Most Popular

Recent Comments