ਸੰਗਰਾਂਦ ਮੱਘਰ ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥
ਵਿਆਖਿਆ :-ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ- ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਅੰਗ:-135