ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਵਿਆਖਿਆ:-ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ॥੧॥ ਅੰਗ:-686