Tuesday, July 16, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ॥

ਵਿਆਖਿਆ:- ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ – ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ। ਰਹਾਉ। 23-04-24, ਅੰਗ :-611

RELATED ARTICLES

Most Popular

Recent Comments