ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥
ਵਿਆਖਿਆ :- ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ। ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ), (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ।1।25-02-24, ਅੰਗ:-493