More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸੋਰਠਿ ਮਹਲਾ ੯ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

    ਵਿਆਖਿਆ: – ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧। ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ – ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। 24-04-24, ਅੰਗ:-633

    RELATED ARTICLES

    Most Popular

    Recent Comments