ਸਲੋਕੁ ਮ: ੩ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮ: ੩ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ॥
ਵਿਆਖਿਆ:- ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ, (ਸਿੱਟਾ ਇਹ ਨਿਕਲਦਾ ਹੈ, ਕਿ ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ ( ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ।੧। ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ।੨।ਅੰਗ:-648