ਸਲੋਕ ਮ: ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥
ਵਿਆਖਿਆ :- ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ। (ਪਰ ਆਤਮਕ ਜੀਵਨ ਵਿਚ) ਇਹੋ ਜਿਹੇ। ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ।੧।02-01-25, ਅੰਗ:-954