ਸਲੋਕ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥
ਵਿਆਖਿਆ:-ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ ।੧। ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ । ਪਰ, ਹੇ ਨਾਨਕ! ਜੇ ਸਾਈ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ ।੨। ਪਉੜੀ ॥ 06-01-25, ਅੰਗ:-706