HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਤਿਲੰਗ ਘਰੁ ੨ ਮਹਲਾ ੫ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ॥ ਰਹਾਉ ॥

ਵਿਆਖਿਆ:- ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ|੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। 30-04-24ਅੰਗ:-723

RELATED ARTICLES

Most Popular

Recent Comments