HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੫ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਵਿਆਖਿਆ :- ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ| ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ|੧| ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ।ਰਹਾਉ। 01-03-24, ਅੰਗ:-676

RELATED ARTICLES

Most Popular

Recent Comments