More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸਲੋਕੁ ਮ: ੩ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥

    ਵਿਆਖਿਆ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ, ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ, ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ। ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। 10-05-24, ਅੰਗ:-646

    RELATED ARTICLES

    Most Popular

    Recent Comments