HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ਰਹਾਉ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥

ਵਿਆਖਿਆ :- ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ। ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ।੧।ਰਹਾਉ। ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ। ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ ।੧। 12-05-24, ਅੰਗ:-720

RELATED ARTICLES

Most Popular

Recent Comments