ਸਲੋਕ ਮ: ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥
ਵਿਆਖਿਆ :- ਹੇ ਪ੍ਰਭੂ ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ । ਹੇ ਨਾਨਕ ! ਸਦਾ – ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ ।੧। 13-05-24, ਅੰਗ:-853