ਸੋਰਠਿ ਮਹਲਾ ੫ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥
ਵਿਆਖਿਆ:- ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ। (ਹੇ ਭਾਈ! ਸਾਧ ਸੰਗਤ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ ॥੧॥ ਹੇ ਸੰਤ ਜਨੋ! ਸਾਧ ਸੰਗਤ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ), ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧॥ ਰਹਾਉ॥ 27-05-24, ਅੰਗ:-623


