Saturday, July 27, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥

ਵਿਆਖਿਆ :- (ਹੇ ਭਾਈ ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ।28-05-24ਅੰਗ:-453

RELATED ARTICLES

Most Popular

Recent Comments