Friday, July 5, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ॥

ਵਿਆਖਿਆ :- ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ । ੧ । ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) । ਰਹਾਉ । 02-06-24, ਅੰਗ:-680

RELATED ARTICLES

Most Popular

Recent Comments